ਸ਼ਰਧਾ ਸੰਸਕ੍ਰਿਤ ਦਾ ਸ਼ਬਦ ਤੇ ਇਸ ਦੇ ਪ੍ਰਕਰਣ ਅਨੁਸਾਰ ਵੱਖ ਵੱਖ ਅਰਥ ਇਹ ਹਨ। ਸ਼ਰਧਾ-ਯਕੀਨ, ਭਰੋਸਾ, ਵਿਸ਼ਵਾਸ਼, ਨਿਸ਼ਚਾ, ਮੁਰਾਦ, ਪ੍ਰੀਤ ਆਦਿਕ। ਸ਼ਰਧਾ ਵੀ ਦੋ ਪ੍ਰਕਾਰ ਦੀ ਹੈ ਗਿਆਨਵਾਨ ਸੱਚੀ ਅਤੇ ਅੰਧਵਿਸ਼ਵਾਸੀ ਝੂਠੀ ਸ਼ਰਧਾ। ਸੱਚੀ ਸ਼ਰਧਾ ਰੱਬ ਦੀ ਕੁਦਰਤ ਰਾਹੀਂ ਰੱਬ ਨਾਲ ਪਿਆਰ ਅਤੇ ਝੂਠੀ ਸ਼ਰਧਾ ਅੰਧਵਿਸ਼ਵਾਸ਼ ਪੈਦਾ ਕਰਦੀ ਹੈ। ਰੱਬ ਜਾਂ ਕਿਸੇ ਨਾਲ ਵੀ ਸੰਪੂਰਨ ਸਮਰਪਣ ਅਤੇ ਵਫਾਦਾਰੀ ਸੱਚੀ ਸ਼ਰਧਾ ਕਹੀ ਜਾ ਸਕਦੀ ਹੈ। ਮਨ ਵਿੱਚ ਅਸਲੀ ਉਤਸ਼ਾਹ, ਲਗਨ, ਤੜਪ, ਪਵਿਤ੍ਰਤਾ ਅਤੇ ਅਰਦਾਸ ਇਸ ਦੀਆਂ ਪ੍ਰਪੱਕ ਨਿਸ਼ਾਨੀਆਂ ਹਨ। ਸਿੱਖ ਮੱਤ ਵਿੱਚ ਸਿੱਖ ਕੇਵਲ ਇੱਕ ਅਕਾਲ ਪੁਰਖ ਕਰਤੇ ‘ਤੇ ਹੀ ਸ਼ਰਧਾ ਰੱਖਦਾ ਹੈ। ਦੂਜੇ ਨੰਬਰ ਤੇ ਰੱਬੀ ਭਗਤਾਂ, ਸਿੱਖ ਗੁਰੂ ਸਹਿਬਾਨਾਂ ਅਤੇ ਬਾਕੀ ਬਾਣੀਕਾਰਾਂ ਤੇ ਸਿਧਾਂਤਕ ਤੌਰ ਤੇ ਸਿੱਖ ਦੀ ਅਟੱਲ ਸ਼ਰਧਾ ਹੁੰਦੀ ਹੈ। ਸ਼ਰਧਾ ਰੱਬੀ ਰੰਗ ਵਿੱਚ ਰੱਬੀ ਗੀਤ ਗਾਉਣ, ਉਸ ਦੇ ਨਿਰਮਲ ਭਉ ਵਿੱਚ ਰਹਿਣ ਅਤੇ ਹੁਕਮ ਰਜ਼ਾਈ ਚੱਲਣ ਦੀ ਆਸਤਾ ਪੈਦਾ ਕਰਦੀ ਹੈ। ਭਾਈ ਕਾਹਨ ਸਿੰਘ ਨਾਭ੍ਹਾ ਗੁਰਮਤਿ ਮਾਰਤੰਡ ਵਿੱਚ ਲਿਖਦੇ ਹਨ ਕਿ ਸ਼ਰਧਾਵਾਨ ਦੇ ਮਨ ਵਿੱਚ ਹੀ ਗੁਰ ਉਪਦੇਸ਼ ਦਾ ਦ੍ਰਿੜ ਨਿਵਾਸ, ਜਿਸ ਤੋਂ ਆਤਮ ਗਿਆਨ ਦੀ ਪ੍ਰਾਪਤੀ ਹੁੰਦੀ ਹੈ ਪਰ ਇਸ ਗੱਲ ਦਾ ਪੂਰਾ ਵਿਸ਼ਵਾਸ਼ ਹੋਣਾ ਚਾਹੀਏ ਕਿ ਇਹ ਸੱਚਾ ਵਿਸ਼ਵਾਸ਼ ਜਾਂ ਮਿਥਿਆ (ਝੂਠਾ) ਹੈ। ਉਹ ਲਿਖਦੇ ਹਨ ਕਿ ਰੇਤ ਨੂੰ ਖੰਡ, ਸੂਰਜ ਦੀਆਂ ਕਿਰਨਾਂ ਨਾਲ ਚਮਕਦੇ ਮਾਰੂਥਲ ਨੂੰ ਜਲ, ਕਿਸੇ ਮੰਤ੍ਰ ਜੰਤ੍ਰ ਤੋਂ ਰੋਗ ਦੀ...